ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
|
😊 कृपया इस न्यूज को शेयर करें😊
|
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਐਮ ਐਲ ਏ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਘੰੜੂਆਂ ਵਿਖੇ 97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸੁਰੂਆਤ
ਕਿਹਾ- ਘੜੂੰਆਂ ਨੂੰ ਸਬ ਡਵੀਜਨ ਬਣਾਉਣ ਤੇ ਜਲਦ ਕੀਤਾ ਜਾਵੇਗਾ ਵਿਚਾਰ
ਵਿਕਾਸ ਕਾਰਜਾਂ ਵਿੱਚ ਸਵ. ਸੁਰਜੀਤ ਸਿੰਘ ਯਾਦਗਾਰੀ ਡਿਜੀਟਲ ਲਾਇਬ੍ਰੇਰੀ, ਇੰਟੀਗ੍ਰੇਟਿਡ ਸਾਇੰਸ ਲੈਬ, ਇਤਹਾਸਿਕ ਪਾਂਡਵ ਸਰੋਵਰ ,ਆਗਨਵਾੜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਾਇਬ੍ਰੇਰੀ ਸ਼ਾਮਲ
ਕਿਹਾ- ਸਿੱਖਿਆ ਅਤੇ ਸਿਹਤ ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ, ਸੂਬੇ ਭਰ ’ਚ ਸੁਧਾਰ ਨਜ਼ਰ ਆਉਣੇ ਸ਼ੁਰੂ
ਖਰੜ (ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਨਵੰਬਰ, 2025:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਮ.ਐਲ.ਏ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਹਲਕਾ ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਸਾਂਝੇਂ ਤੌਰ ਤੇ 97 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਘੰੜੂਆਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੰਜਾਬ ਸਿਖਿਆ ਕ੍ਰਾਂਤੀ ਤਹਿਤ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਾਇੰਸ ਲੈਬ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸਵਰਗੀ ਸੁਰਜੀਤ ਸਿੰਘ ਯਾਦਗਾਰੀ ਡਿਜ਼ੀਟਲ ਲਾਇਬ੍ਰੇਰੀ ਜੋ ਕਿ ਘੜੂੰਆਂ ਪਿੰਡ ਦੇ ਵਾਸੀ ਬਲਵਿੰਦਰ ਸਿੰਘ ਧਨੋਆ (ਅਮਰੀਕਾ) ਦੇ ਪਰਿਵਾਰ ਦੇ ਸਾਂਝੇ ਯਤਨਾ ਨਾਲ ਤਿਆਰ ਕੀਤੀ ਗਈ, ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਅਰਪਿਤ ਕੀਤੇ ਗਏ।
ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਇਤਹਾਸਿਕ ਪਾਂਡਵ ਸਰੋਵਰ ਦੇ ਵਿਕਾਸ ਕਾਰਜਾਂ ਉਦਘਾਟਨ ਕਰ ਸੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਘੜੂੰਆਂ ਦਾ ਪਾਂਡਵ ਸਰੋਵਰ ਇਕ ਪ੍ਰਾਚੀਨ ਧਰੋਹਰ ਹੈ ਅਤੇ ਇਸ ਨੂੰ ਵਿਕਸਿਤ ਕਰਕੇ ਵੇਖਣ ਯੋਗ ਬਣਾਇਆ ਜਾਵੇਗਾ ਤਾਂ ਜੋ ਇਸ ਪ੍ਰਾਚੀਨ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਇਹ ਇੱਕ ਦੇਖਣ ਯੋਗ, ਸੈਰ ਕਰਨ ਯੋਗ ਜਗ੍ਹਾਂ ਵੀ ਬਣ ਸਕੇ। ਇਸ ਉਪਰੰਤ ਉਹਨਾਂ ਪਿੰਡ ਵਿੱਚ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਆਂਗਨਵਾੜੀ ਸੈਂਟਰ ਅਤੇ ਕਮਰਿਆਂ ਦਾ ਉਦਘਾਟਨ ਕਰ ਸੁਰੂਆਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਿਹਾ ਗਿਆ ਕਿ, ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਸੋਚ ਹੈ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ, ਪੰਜਾਬ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ, ਰੋਜ਼ਗਾਰ ਦੇਣਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਮੁੱਖ ਮੰਤਰੀ ਇਹ ਸੋਚ ਰਿਹਾ ਹੋਵੇ ਤਾਂ ਦੇਸ਼ ਤਰੱਕੀ ਕਰਦਾ ਹੀ ਹੈ। ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੀ ਸੋਚ ਧੀਆਂ ਪ੍ਰਤੀ ਬਹੁਤ ਵਧੀਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਤੁਸੀ ਜ਼ਰੂਰ ਤਰੱਕੀ ਕਰੋਗੇ। ਪੰਜਾਬ ਦੀਆਂ ਧੀਆਂ ਪਹਿਲਾਂ ਵੀ ਬਹੁਤ ਉਚੇ ਅਹੁਦਿਆਂ ਤੇ ਕੰਮ ਕਰਦੀਆਂ ਹਨ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਨਗਰ ਪੰਚਾਇਤ ਘੜੂੰਆਂ ਦੀ ਮੰਗ ਅਨੁਸਾਰ ਘੜੂੰਆਂ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਾਰਨ ਗੁਰੂ ਜੀ ਦੇ ਨਾਂ ਤੇ ਘੜੂੰਆਂ ਵਿਖੇ ਸਬ ਡਵੀਜਨ ਦੀ ਇਮਾਰਤ ਬਣਾਉਣ ਦੀ ਮੰਗ ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਘੜੂੰਆਂ ਮਾਸਟਰ ਪਲਾਨ ਦਾ ਰੁਕਿਆ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਤਾਲਮੇਲ ਕਰਕੇ ਅਗਲੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਜਿੱਥੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਹਨ, ਉਹਨਾਂ ਸਾਰੀਆਂ ਥਾਵਾਂ ਤੇ ਵਿਕਾਸ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 50 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਵਾਸੀਆਂ ਨੂੰ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਮੰਗ ਤੇ ਪਿੰਡ ਘੜੂੰਆਂ ਨੂੰ ਸਬ ਡਵੀਜ਼ਨ ਬਣਾਉਣ ਦਾ ਵਾਅਦਾ ਵੀ ਕੀਤਾ ਅਤੇ ਕਿਹਾ ਕਿ ਸਬ ਡਿਵੀਜ਼ਨ ਘੜੂੰਆਂ ਵਿੱਚ ਜਲਦੀ ਹੀ ਸਬ ਡਿਵੀਜ਼ਨ ਪੱਧਰੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ ਉਹਨਾਂ ਕਿਹਾ ਕਿ ਘੜੂੰਆਂ ਨੂੰ ਵਿਕਾਸ ਪੱਖੋਂ ਕਿਸੇ ਵੀ ਤਰਹਾਂ ਦੀ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇਸ ਮੌਕੇ ਤੇ ਜਿੱਥੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕੈਬਿਨਟ ਮੰਤਰੀ ਤੋਂ ਘੜੂੰਆਂ ਦੇ ਵਿਕਾਸ ਕਾਰਜਾਂ ਲਈ ਤਰ੍ਹਾਂ ਤਰ੍ਹਾਂ ਦੀਆਂ ਮੰਗਾਂ ਰੱਖੀਆਂ ਉੱਥੇ ਹੀ ਮੰਤਰੀ ਵੱਲੋਂ ਵੀ ਉਹਨਾਂ ਦੀ ਹਰ ਤਰਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ
ਇਸ ਮੌਕੇ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਜਲਦੀ ਹੀ ਐਨਆਰਆਈ ਬਲਵਿੰਦਰ ਸਿੰਘ ਲਾਲੀ ਧਨੋਆ ਅਤੇ ਹੋਰਨਾ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਸਕੂਲ ਨੂੰ ਲਗਭਗ ਇੱਕ ਦਰਜਨ ਕੰਪਿਊਟਰ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਮੰਤਰੀ ਅਤੇ ਵਿਧਾਇਕਾਂ ਵੱਲੋਂ ਬੱਚਿਆਂ ਨੂੰ ਇਨਾਮੀ ਰਾਸ਼ੀ ਦੇ ਕੇ ਨਿਵਾਜਿਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅੰਫਸਰ (ਸੈਕੰਡਰੀ) ਗਿੰਨੀ ਦੁੱਗਲ, ਪਾਰਟੀ ਦੇ ਸੀਨੀਅਰ ਆਗੂ ਬੱਬੀ ਬਾਦਲ, ਗਾਇਕ ਪੰਮੀ ਬਾਈ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸ਼ਖਸੀਅਤ ਵੱਲੋਂ ਜਾਣੇ ਜਾਂਦੇ ਬਲਵਿੰਦਰ ਸਿੰਘ ਲਾਲੀ ਘੜੂੰਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਵੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ। ਇਸ ਤੋਂ ਹਰਸੁਖਇੰਦਰ ਸਿੰਘ ਬੱਬੀ ਬਾਦਲ ਬੁਲਾਰਾ, ਪੰਮੀ ਬਾਈ,ਜਗਤਾਰ ਸਿੰਘ ਘੜੂੰਆਂ,ਮਨਮੀਤ ਕੌਰ ਪ੍ਰਧਾਨ,ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ, ਰਿਆ ਮੀਤ ਪ੍ਰਧਾਨ, ਮਨਦੀਪ ਸਿੰਘ ਬਲਾਕ ਪ੍ਰਧਾਨ, ਰੋਬਿਨ , ਗਗਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ,ਇੰਦਰਜੀਤ ਸਿੰਘ, ਨਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਭਗਤਾਂ ਸਿੰਘ, ਅਮ੍ਰੀਤਪਾਲ ਸਿੰਘ ਸਮੂਹ ਕੌਂਸਲਰ, ਸਤਵੀਰ ਸਿੰਘ ਸੱਤਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ,ਸੋਹਣ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੋਰ, ਜਸਵਿੰਦਰ ਕੋਰ, ਨਵਦੀਪ ਸਿੰਘ ਟੋਨੀ , ਨਿਰਪਾਲ ਸਿੰਘ ਮੰਡੇਰ ਆਦਿ ਹਾਜ਼ਰ ਸਨ

Whatsapp बटन दबा कर इस न्यूज को शेयर जरूर करें |
Advertising Space